ਸਵੈ-ਰੋਜ਼ਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ 17 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸੰਪਰਕ ਕਰਨ

ਗੁਰਦਾਸਪੁਰ, 12 ਜੁਲਾਈ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸਵੈ-ਰੋਜ਼ਗਾਰ/ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ ਲੋਨ ਦਿੱਤੇ ਜਾ ਰਹੇ ਹਨ। ਜਿਹੜੇ ਨੌਜਵਾਨ ਪ੍ਰਾਰਥੀ ਆਪਣਾ ਸਵੈ-ਰੋਜ਼ਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ,ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਂਡ ਅੱਪ ਇੰਡੀਆ ਦੇ ਤਹਿਤ ਆਪਣਾ ਸਵੈ ਰੋਜ਼ਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਤੀ 17 ਜੁਲਾਈ 2024 ਨੂੰ ਕਮਰਾ ਨੰਬਰ 217 ਬੀ-ਬਲਾਕ, ਡੀ.ਏ.ਸੀ. ਕੰਪਲੈਕਸ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਦਫ਼ਤਰ ਗੁਰਦਾਸਪੁਰ ਵਿਖੇ ਸਵੈ ਰੋਜ਼ਗਾਰ/ਲੋਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਸਵੈ ਰੋਜ਼ਗਾਰ ਦੇ ਨਾਲ ਸਬੰਧਿਤ ਸਾਰੇ ਵਿਭਾਗ, ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਹਨ, ਉਹ ਇਸ ਸੁਨਹਿਰੇ ਮੌਕੇ ਦਾ ਲਾਭ ਲੈਣ ਦੇ ਲਈ ਸਵੈ ਰੋਜ਼ਗਾਰ/ਲੋਨ ਮੇਲੇ ਦੇ ਵਿੱਚ ਸ਼ਾਮਲ ਹੋਣ। ਬੇਰੁਜ਼ਗਾਰ ਪ੍ਰਾਰਥੀ ਮਿਤੀ 17 ਜੁਲਾਈ 2024 ਨੂੰ ਸਮਾਂ 09.00 ਵਜੇ ਦਿਨ ਬੁੱਧਵਾਰ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਪਹੁੰਚ ਕਰਕੇ ਵੀ ਇਹ ਲੋਨ ਫਾਰਮ ਭਰ ਸਕਦੇ ਹਨ। ਸਵੈ-ਰੋਜ਼ਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਵਧੇਰੇ ਜਾਣਕਾਰੀ ਦੇ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ ਦਿੱਤੇ ਗਏ ਹੈਲਪਾਲਾਈਨ ਨੰਬਰ 9478727217 ‘ਤੇ ਸੰਪਰਕ ਕਰ ਸਕਦੇ ਹਨ।

FacebookTwitterEmailWhatsAppTelegramShare
Exit mobile version