ਪੰਜਾਬ ਸਰਕਾਰ ਖੇਤੀ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਵਚਨਬੱਧ-ਵਿਧਾਇਕ ਕਲਸੀ

ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ ਦੀ ਕੀਤੀ ਵਕਾਲਤ

ਬਟਾਲਾ, 20 ਜੁਲਾਈ 2024 (ਦੀ ਪੰਜਾਬ ਵਾਇਰ )। ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਸਰਕਾਰ ਖੇਤੀ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਸੰਦਰਭ ਵਿੱਚ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ ਕੀਤੀ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ, ਜਿਸ ਦੀ ਉਹ ਸਰਾਹਨਾ ਕਰਦੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੇਤੀ ਉਪਜ ਵਿੱਚ ਗੁਣਾਤਾਮਕ ਵਾਧਾ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਲਈ ਸੂਬੇ ਭਰ ਅੰਦਰ ਮੈਗਾ ਫੂਡ ਪਾਰਕ ਸਥਾਪਿਤ ਕੀਤੇ ਜਾਣ ਨਾਲ ਜਿਥੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉਸਦੇ ਨਾਲ ਰੋਜਗਾਰ ਦੇ ਨਵੇਂ ਵਸੀਲੇ ਪੈਦਾ ਹੋਣਗੇ, ਜਿਸ ਨਾਲ ਸੂਬੇ ਦੀ ਆਰਥਿਕਤਾ ਹੋਰ ਮਜਬੂਤ ਹੋਵੇਗੀ।

Exit mobile version