ਨੀਟ ਦੀ ਪ੍ਰੀਖਿਆ ਮੁੜ ਨਹੀਂ ਹੋਵੇਗੀ: ਸੁਪਰੀਮ ਕੋਰਟ

supreme court

ਨਵੀਂ ਦਿੱਲੀ, 23 ਜੁਲਾਈ 2024 (ਦੀ ਪੰਜਾਬ ਵਾਇਰ)। ਦੇਸ਼ ਦੀ ਸਰਵਉਚ ਅਦਾਲਤ ਨੇ ਨੀਟ ਦੀ ਪ੍ਰੀਖਿਆ ਮੁੜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਦੇ ਬੈਂਚ ਨੇ ਕਿਹਾ ਕਿ ਜੇ ਜਾਂਚ ਦੌਰਾਨ ਦੋਸ਼ੀਆਂ ਦੀ ਪਛਾਣ ਹੁੰਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੇ ਕੋਈ ਵਿਦਿਆਰਥੀ ਇਸ ਵਿਵਾਦ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਦਾਖਲਾ ਨਹੀਂ ਮਿਲੇਗਾ। ਅਦਾਲਤ ਨੇ ਹਾਲੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਜਿਸ ਲਈ ਕੋਈ ਤਰੀਕ ਜਾਰੀ ਨਹੀਂ ਕੀਤੀ ਗਈ। ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਪੰਜਵੀਂ ਸੁਣਵਾਈ ਹੋਈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਕਿ ਉਹ ਪੇਪਰ ਲੀਕ ਹੋਣ ਦੇ ਠੋਸ ਸਬੂਤਾਂ ਤੋਂ ਬਿਨਾਂ ਮੁੜ ਪ੍ਰੀਖਿਆ ਲੈਣ ਦਾ ਫੈਸਲਾ ਨਹੀਂ ਕਰ ਸਕਦੇ।

Exit mobile version