SGPC ਵੋਟਾਂ ਬਣਵਾਉਣ ਦੀ ਆਖਰੀ ਤਰੀਕ ‘ਚ 19 ਸਤੰਬਰ ਤੱਕ ਵਾਧਾ 

ਚੰਡੀਗੜ੍ਹ, 31 ਜੁਲਾਈ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਵਿਚ ਇੱਕ ਵਾਰ ਫਿਰ ਵਾਧਾ ਕਰ ਦਿੱਤਾ ਗਿਆ ਹੈ।

ਹੁਣ ਵੋਟਾਂ ਬਣਵਾਉਣ ਦੀ ਆਖ਼ਰੀ ਮਿਤੀ 19 ਸਤੰਬਰ 2024 ਹੋਵੇਗੀ। ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ, 2024 ਸੀ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ।

ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ। 

FacebookTwitterEmailWhatsAppTelegramShare
Exit mobile version