ਸ਼ੌਕ ਸੰਦੇਸ਼- ਗੁਰਦਾਸਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਰੰਧਾਵਾ ਨੂੰ ਲੱਗਾ ਸਦਮਾ , ਭਰਜਾਈ ਦਾ ਹੋਇਆ ਦਿਹਾਂਤ

ਗੁਰਦਾਸਪੁਰ, 11 ਅਗਸਤ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਤੋਂ ਇੱਕ ਦੁੱਖਦ ਖ਼ਬਰ ਆਈ ਹੈ। ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਭਰਜਾਈ ਅਤੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਜੋ ਕਿ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅੱਜ ਆਪਣੀ ਸਵਾਸਾਂ ਦੀ ਪੂੰਜੀ ਭੋਗ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨਾਂ ਦਾ ਅੰਤਿਮ ਸੰਸਕਾਰ ਕੱਲ ਮਿਤੀ 12 ਅਗਸਤ 2024 ਨੂੰ ਬਾਅਦ ਦੁਪਹਿਰ 3 ਵਜੇ ਧਾਰੋਵਾਲੀ ਵਿਖੇ ਕੀਤਾ ਜਾਵੇਗਾ।

Exit mobile version