ਆਈ.ਏ.ਐਸ ਉਮਾ ਸ਼ੰਕਰ ਗੁਪਤਾ ਹੋਣਗੇ ਗੁਰਦਾਸਪੁਰ ਦੇ ਨਵੇਂ ਡਿਪਟੀ ਕਮਿਸ਼ਨਰ

ਗੁਰਦਾਸਪੁਰ, 16 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲੇ ਅਨੁਸਾਰ ਚਾਰ ਜਿਲ੍ਹਿਆ ਦੇ ਡਿਪਟੀ ਕਮਿਸ਼ਨਰ ਬਦਲ ਦਿੱਤੇ ਗਏ ਹਨ। ਇਸੇ ਤਹਿਤ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। 2015 ਬੈਚ ਦੇ ਆਈ.ਏ.ਐਸ ਅਧਿਕਾਰੀ ਉਮਾ ਸ਼ੰਕਰ ਗੁਪਤਾ ਨੂੰ ਜਿਲ੍ਹਾ ਗੁਰਦਾਸਪੁਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲ੍ਹਾਂ ਉਹ ਲੋਕਲ ਸਰਕਾਰ ਦੇ ਡਾਇਰੈਕਟਰ ਸਨ। ਉਨ੍ਹਾਂ ਵੱਲੋਂ ਅੱਜ ਗੁਰਦਾਸਪੁਰ ਆਪਣਾ ਚਾਰਜ਼ ਸੰਭਾਲਿਆ ਜਾਵੇਗਾ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਆਈ.ਏ.ਐਸ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਬਤੌਰ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਕਰ ਦਿੱਤਾ ਗਿਆ ਹੈ।

Exit mobile version