ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲ੍ਹਣਗੇ : ਡਿਪਟੀ ਕਮਿਸ਼ਨਰ

ਗੁਰਦਾਸਪੁਰ,16 ਅਗਸਤ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।

FacebookTwitterEmailWhatsAppTelegramShare
Exit mobile version