ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬਿਰਦ ਆਸ਼ਰਮ ਅਤੇ ਚਿਲਡਰਨ ਹੋਮ ਦਾ ਦੌਰਾ

ਬਜ਼ੁਰਗਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ

ਗੁਰਦਾਸਪੁਰ, 22 ਅਗਸਤ 2024 (ਦੀ ਪੰਜਾਬ ਵਾਇਰ )। ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਸ੍ਰੀ ਰਜੇਸ਼ ਆਹਲੂਵਾਲੀਆ, ਸਿਵਲ ਜੱਜ (ਸੀਨੀਅਰ ਡਵੀਜ਼ਨ), ਗੁਰਦਾਸਪੁਰ ਅਤੇ ਸ੍ਰੀ ਰਾਜੀਵ ਪਾਲ ਸਿੰਘ ਚੀਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਦੁਆਰਾ ‘ਵਰਲਡ ਸੀਨੀਅਰ ਸਿਟੀਜ਼ਨ ਡੇਅ ‘ਦੇ ਮੌਕੇ ‘ਤੇ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਰਜਿੰਦਰ ਅਗਰਵਾਲ ਬਿਰਧ ਆਸ਼ਰਮ ਵਿੱਚ ਰਹਿੰਦੇ ਬਜ਼ੁਰਗਾਂ ਨੂੰ ‌ਮਿਲੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ । ਇਸਦੇ ਨਾਲ ਹੀ ਉਨ੍ਹਾਂ ਨੇ ਨਾਲਸਾ ਦੀ ਸਕੀਮ ਬਜ਼ੁਰਗਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ ਗਿਆ। ਮੈਡਮ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਆਪਣੇ ਸੰਬੋਧਨ ਵਿੱਚ ਬਿਰਧ ਆਸ਼ਰਮ ਵਿੱਚ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ‘ਤੇ ਬਿਰਧ ਆਸ਼ਰਮ ਦੀ ਮੈਨੇਜਰ, ਮੈਡਮ ਅਰਪਨਾ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬਿਰਧ ਆਸ਼ਰਮ ਵਿੱਚ 24 ਬਜ਼ੁਰਗ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਰਦ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਨਾਲ ਉਨ੍ਹਾਂ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ।

ਇਸ ਤੋਂ ਬਾਅਦ ਸਮੂਹ ਜੱਜ ਸਾਹਿਬਾਨ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਵੀ ਕੀਤਾ ਗਿਆ। ਜਿਸ ਦੌਰਾਨ ਮਾਨਯੋਗ ਜੱਜ ਸਾਹਿਬਾਨਾਂ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦੇ ਬੱਚਿਆਂ ਨਾਲ ਮਿਲਿਆ ਗਿਆ। ਮਾਨਯੋਗ ਜੱਜ ਸਾਹਿਬਾਨ ਦੁਆਰਾ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਵਧੀਆਂ ਤਰੀਕੇ ਨਾਲ ਪੜ੍ਹਾਈ ਕਰਨ ਅਤੇ ਮਿਲ-ਜੁਲ ਕੇ ਰਹਿਣ ਸਹਿਣ ਬਾਰੇ ਦੱਸਿਆ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।

Exit mobile version