ਪਿੰਡ ਅੱਬਲਖੈਰ ਅੰਦਰ ਸ਼ੱਕੀ ਹਾਲਾਤਾਂ ‘ਚ ਇਕ ਵਿਅਕਤੀ ਦੀ ਖੇਤਾਂ ‘ਚ ਲਟਕੀ ਮਿਲੀ ਲਾਸ਼

dead body

ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਗੁਰਦਾਸਪੁਰ, 27 ਅਗਸਤ 2024 (ਦੀ ਪੰਜਾਬ ਵਾਇਰ)। ਅੱਜ ਥਾਣਾ ਦੀਨਾਨਗਰ ਅਧੀਨ ਪੈਂਦੇ ਪਿੰਡ ਅੱਬਲਖੈਰ ਵਿੱਚ ਇੱਕ 50 ਸਾਲਾ ਵਿਅਕਤੀ ਦੀ ਖੇਤਾਂ ਵਿੱਚ ਇੱਕ ਦਰੱਖਤ ਨਾਲ ਲਟਕੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਅੱਬਲਖੈਰ ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਇਸ ਘਟਨਾ ਨੂੰ ਲੈ ਕੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ ਸਵੇਰੇ ਲੋਕ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ‘ਤੇ ਜਾ ਰਹੇ ਸਨ ਕਿ ਖੇਤਾਂ ‘ਚ ਇਕ ਵਿਅਕਤੀ ਦੀ ਲਾਸ਼ ਦਰਖਤ ਨਾਲ ਲਟਕ ਰਹੀ ਸੀ। ਇਹ ਘਟਨਾ ਪਿੰਡ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ। ਲੋਕ ਇੱਕ ਤੋਂ ਬਾਅਦ ਇੱਕ ਇਕੱਠੇ ਹੁੰਦੇ ਗਏ। ਇਸ ਦੌਰਾਨ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਡੀਐਸਪੀ ਮਨੋਜ ਕੁਮਾਰ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਸ਼ਨਾਖਤ ਕਰਨ ‘ਤੇ ਪਤਾ ਲੱਗਾ ਕਿ ਇਹ ਲਾਸ਼ ਪਿੰਡ ਦੇ ਹੀ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਹੈ, ਜਿਸ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਇਸ ਨੂੰ ਲੈ ਕੇ ਸਦਮੇ ‘ਚ ਹਨ।

ਡੀਐਸਪੀ ਮਨੋਜ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕਿਸੇ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸੂਚਨਾ ਮਿਲਣ ’ਤੇ ਉਹ ਤੁਰੰਤ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਫਿਲਹਾਲ ਪਰਿਵਾਰ ਵੱਲੋਂ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ, ਉਸ ਦੇ ਆਧਾਰ ‘ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਕਾਰਨਾਂ ਦਾ ਕੋਈ ਪਤਾ ਨਹੀਂ ਚੱਲ ਸਕਿਆ ਹੈ।

Exit mobile version