ਕਲਾਨੌਰ ਦੇ ਸਿਵਲ ਹਸਪਤਾਲ ਚ ਅਨਮਿਥੇ ਸਮੇਂ ਲਈ ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਲਾਇਆ ਧਰਨਾ

ਕਲਾਨੌਰ (ਗੁਰਦਾਸਪੁਰ), 28 ਅਗਸਤ 2024 (ਰਾਜਨ ਸ਼ਰਮਾ)। ਜਿਲਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਸਿਵਲ ਹਸਪਤਾਲ ਅਤੇ ਸਰਕਾਰੀ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਸਾਂਝਾ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾੜੇਬਾਜ਼ੀ ਕੀਤੀ ਅਤੇ ਕਲਾਨੌਰ ਦੇ ਸਰਕਾਰੀ ਹਸਪਤਾਲ ਚ ਧਰਨਾ ਲਗਾਇਆ ਗਿਆ।

ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਹਰਜੀਤ ਸਿੰਘ ਕਾਹਲੋ ਨੇ ਪੱਤਰਕਾਰਾਂ ਨੂੰ ਜਾਣਕਾਰੀ ਦੇ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਲੰਬੇ ਸਮੇਂ ਤੋਂ ਡਾਕਟਰਾਂ ਦੀ ਘਾਟ ਹੈ। ਜਿਸ ਕਾਰਨ ਇਲਾਕੇ ਭਰ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਇਲਾਜ ਲਈ ਦੂਰ-ਦੂਰ ਤੱਕ ਜਾਣਾ ਪੈਂਦਾ ਹੈ, 24 ਘੰਟੇ ਐਮਰਜੈਂਸੀ ਸੇਵਾਵਾਂ ਵੀ ਬੰਦ ਹਨ ਇਸ ਦੇ ਨਾਲ ਕਲਾਨੌਰ ਬਿਜਲੀ ਬੋਰਡ ਵੀ ਮੁਲਾਜ਼ਮਾਂ ਦੀ ਘਾਟ ਹੈ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਟੀਚਰਾਂ ਦੀ ਘਾਟ ਹੈ ਉਹਨਾਂ ਨੇ ਦੱਸਿਆ ਕਿ ਇਹ ਧਰਨਾ ਅੰਨ ਮਿਥੇ ਸਮੇਂ ਲਈ ਲਗਾਇਆ ਗਿਆ ਹੈ ਜਦੋਂ ਤੱਕ ਡਾਕਟਰਾਂ ਦੀ ਘਾਟ ਅਤੇ ਹੋਰ ਵੀ ਸਰਕਾਰੀ ਅਦਾਰਿਆਂ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਇਦਾਂ ਹੀ ਚੱਲਦਾ ਰਵੇਗਾ

ਇਸ ਮੌਕੇ ਐਸਐਮਓ ਡਾਕਟਰ ਰਮੇਸ਼ ਕੁਮਾਰ ਨਾਲ ਗੱਲਬਾਤ ਕੀਤੀ ਉਹਨਾਂ ਨੇ ਦੱਸਿਆ ਕਿ ਡਾਕਟਰਾਂ ਦੀ ਘਾਟ ਨੂੰ ਦੇਖਦੇ ਆਂ ਪਹਿਲਾਂ ਤੋਂ ਹੀ ਉੱਚੇ ਅਧਿਕਾਰੀ ਨੂੰ ਸੂਚਿਤ ਕੀਤਾ ਗਿਆ ਹੈ ਪਰ ਸਾਡੇ ਕੋਲ ਹਜੇ ਤੱਕ ਡਾਕਟਰਾਂ ਦੀ ਘਾਟ ਨੂੰ ਪੂਰਾ ਨਹੀਂ ਕੀਤਾ ਗਿਆ

Exit mobile version