Close

Recent Posts

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਮੁੱਖ ਖ਼ਬਰ

ਜਲੰਧਰ ‘ਚ ਵੱਡੀ ਕਾਰਵਾਈ: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਗ੍ਰਿਫਤਾਰ, ਐਨਕਾਊਂਟਰ ‘ਚ ਜ਼ਖਮੀ

ਜਲੰਧਰ ‘ਚ ਵੱਡੀ ਕਾਰਵਾਈ: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਗ੍ਰਿਫਤਾਰ, ਐਨਕਾਊਂਟਰ ‘ਚ ਜ਼ਖਮੀ
  • PublishedSeptember 3, 2024

ਜਲੰਧਰ, 3 ਸਤੰਬਰ 2024 (ਦੀ ਪੰਜਾਬ ਵਾਇਰ)। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ ਕਨੂੰ ਗੁੱਜਰ ਨੂੰ ਗ੍ਰਿਫਤਾਰ ਕੀਤਾ ਹੈ। ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਕਨੂੰ ਗੁੱਜਰ ਨੂੰ ਪੁਲਿਸ ਨੇ ਇੱਕ ਛੋਟੇ ਜਿਹੇ ਮੁਕਾਬਲੇ ਤੋਂ ਬਾਅਦ ਫੜ ਲਿਆ ਸੀ। ਇਸ ਮੁਕਾਬਲੇ ‘ਚ ਕਨੂੰ ਗੁੱਜਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪੁਲਿਸ ਨੇ ਕਨੂੰ ਗੁੱਜਰ ਕੋਲੋਂ 8 ਪਿਸਤੌਲ, 55 ਜਿੰਦਾ ਰੌਂਦ ਅਤੇ 8 ਕਾਰਤੂਸ ਬਰਾਮਦ ਕੀਤੇ ਹਨ। ਕਨੂੰ ਗੁੱਜਰ ਖਿਲਾਫ ਪਹਿਲਾਂ ਵੀ 8 ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਹਨ।

ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਇਸ ਗ੍ਰਿਫਤਾਰੀ ਨੂੰ ਪੰਜਾਬ ਵਿੱਚ ਅਪਰਾਧਾਂ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।

Written By
The Punjab Wire