Close

Recent Posts

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੰਜਾਬ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ
  • PublishedSeptember 4, 2024

ਚੰਡੀਗੜ੍ਹ 4 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਵਧਾਈ ਦਿੱਤੀ ਗਈ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 05 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

Written By
The Punjab Wire