ਚੰਡੀਗੜ੍ਹ, 9 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਤੇ ਜਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਦਫ਼ਤਰਾਂ, ਬੋਰਡਾ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
