ਪਰਿਵਾਰ ਦੇ ਇਕਲੌਤੇ ਪੁੱਤਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

dead body

ਗੁਰਦਾਸਪੁਰ, 16 ਸਤੰਬਰ 2024 (ਦੀ ਪੰਜਾਬ ਵਾਇਰ)। ਬਰਿਆਰ ਚੌਂਕੀ ਅਧੀਨ ਪੈਂਦੇ ਪਿੰਡ ਰਣਜੀਤ ਬਾਗ ਵਿੱਚ ਰਜਬਾਹੇ ਦੇ ਕੋਲ ਇੱਕ 18 ਸਾਲਾ ਨੌਜਵਾਨ ਦੀ ਬੋਰੀ ਵਿੱਚ ਬੰਨ੍ਹੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪਰਿਵਾਰ ਨੇ ਬੇਟੇ ਦੀ ਮੌਤ ‘ਚ ਕਤਲ ਦਾ ਸ਼ੱਕ ਜਤਾਇਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਪਛਾਣ ਰੋਹਿਤ ਉਰਫ ਨੰਨੂ ਵਾਸੀ ਪਿੰਡ ਦਾਖਲਾ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਰਮੇਸ਼ ਲਾਲ ਨੇ ਦੱਸਿਆ ਕਿ ਅੱਜ ਉਸ ਦਾ ਲੜਕਾ ਘਰ ਵਿੱਚ ਹੀ ਸੀ ਪਰ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ਜਦੋਂ ਉਹ ਪਿੰਡ ਝੰਡੇਚੱਕਾ ਨੇੜੇ ਆਪਣਾ ਆਟੋ ਠੀਕ ਕਰਵਾ ਰਿਹਾ ਸੀ ਤਾਂ ਉਸ ਨੂੰ ਸੂਚਨਾ ਮਿਲੀ ਕਿ ਉਸ ਦੇ ਲੜਕੇ ਦੀ ਲਾਸ਼ ਰਜਬਾਹੇ ਨੇੜੇ ਪਈ ਹੈ, ਜੋ ਬੋਰੀ ਨਾਲ ਬੰਨ੍ਹੀ ਹੋਈ ਸੀ। ਸੂਚਨਾ ਮਿਲਣ ’ਤੇ ਉਹ ਤੁਰੰਤ ਮੌਕੇ ’ਤੇ ਪੁੱਜੇ। ਜਿੱਥੇ ਉਸ ਨੇ ਦੇਖਿਆ ਕਿ ਉਸ ਦੇ ਲੜਕੇ ਦੀ ਲਾਸ਼ ਬੋਰੀ ਵਿੱਚ ਬੰਨ੍ਹੀ ਪਈ ਸੀ।

ਦੂਜੇ ਪਾਸੇ ਮੌਕੇ ’ਤੇ ਪੁੱਜੇ ਡੀਐਸਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ ਸਨ, ਜਿਸ ’ਤੇ ਨੌਜਵਾਨ ਦੇ ਸਿਰ ਦੇ ਪਿਛਲੇ ਪਾਸੇ ਸੱਟ ਲੱਗੀ ਸੀ। ਜਿਸ ਤੋਂ ਪਤਾ ਲੱਗਦਾ ਹੈ ਕਿ ਕਤਲ ਕਿਸੇ ਵਸਤੂ ਨਾਲ ਹਮਲਾ ਕਰਕੇ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ‘ਚ ਜੋ ਵੀ ਸਾਹਮਣੇ ਆਵੇਗਾ ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

Exit mobile version