ਜਿਲ੍ਹੇ ਦੇ ਹਸਪਤਾਲਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਕੀਤਾ ਜਾ ਰਿਹਾ ਹੈ ਲੈੱਸ-ਚੇਅਰਮੈਨ ਰਮਨ ਬਹਿਲ

ਅਰਬਨ ਸੀਐਚਸੀ ਜਲਦ ਹੀ 24 x 7 ਚਲੇਗੀ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 16 ਸਤੰਬਰ 2024 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਡਾਕਟਰ ਭਾਰਤ ਭੂਸ਼ਨ ਦੀ ਮੋਜੂਦਗੀ ਵਿੱਚ ਜਿਲੇ ਦੇ ਸਿਹਤ ਅਧਿਕਾਰੀਆਂ ਨਾਲ ਜਿਲੇ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਗਈ।

ਚੇਅਰਮੈਨ ਰਮਨ ਬਹਿਲ ਗੱਲਬਾਤ ਦੌਰਾਨ ਦੱਸਿਆ ਕਿ ਜਿਲੇ ਦੇ ਸਾਰੇ ਹਸਪਤਾਲਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਲੈੱਸ ਕੀਤਾ ਜਾ ਰਿਹਾ ਹੈ ਅਤੇ ਬਿਹਤਰ ਸਿਹਤ ਸਹੂਲਤਾਂ ਦੇਣ ਵਿੱਚ ਕੌਈ ਕਸਰ ਬਾਕੀ ਨਹੀ ਛੱਡੀ ਜਾਵੇਗੀ ।

ਇਸ ਉਪਰੰਤ ਉਨ੍ਹਾਂ ਅਰਬਵਨ ਸੀਐਚਸੀ ਗੁਰਦਾਸਪੁਰ (ਪੁਰਾਣਾ ਹਸਪਤਾਲ) ਦੇ ਵੱਖ-ਵੱਖ ਵਿੰਗਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਅਰਬਨ ਸੀਐਚਸੀ ਵਿਖੇ ਡਿਸਪੈਂਸਰੀ ਦੇ ਦੋੋਰੇ ਦੌਰਾਨ ਡਿਸਪੈਂਸਰੀ ਵਿੱਚ ਲੋਕਾਂ ਨੂੰ ਮਿਲ ਰਹੀਆਂ ਮੁਫ਼ਤ ਦਵਾਈਆਂ ਅਤੇ ਲੈਬਾਰਟਰੀ ਵਿੱਚ ਫ੍ਰੀ ਟੈਸਟਾਂ ਦੀ ਸਹੂਲਤ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅਰਬਨ ਸੀਐਚਸੀ ਗੁਰਦਾਸਪੁਰ ਵਿਖੇ ਇੱਕ ਨਵਾਂ ਐਕਸ ਰੇ ਪਲਾਂਟ ਲਗਾ ਦਿੱਤਾ ਗਿਆ ਹੈ ਅਤੇ ਨਵੀਂ ਈਸੀਜੀ ਮਸ਼ੀਨ ਵੀ ਮੁਹੱਈਆ ਕਰਵਾਈ ਦਿੱਤੀ ਗਈ ਹੈ। ਇਹ ਹਸਪਤਾਲ ਜਲਦ ਹੀ ਲੋਕਾਂ ਨੂੰ 24 ਘੰਟੇ ਸੇਵਾਵਾਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਨ ਅੋਸ਼ਧੀ ਸਟੋਰ ਵੀ ਖੁੱਲਵਾ ਦਿੱਤਾ ਗਿਆ ਹੈ। ਲੋਕਾਂ ਨੂੰ ਇਸ ਸਟੋਰ ਤੋਂ ਕਿਫਾਇਤੀ ਦਰਾਂ ਤੇ ਦਵਾਈਆਂ ਮਿਲਣੀਆ ਸ਼ੁਰੂ ਹੋ ਗਈਆਂ ਹਨ। ਇਸ ਤੋਂ ਬਾਦ ਉਨ੍ਹਾਂ ਨੇ ਨਵਨਿਰਮਿਤ ਆਪਰੇਸ਼ਨ ਥਿਏਟਰ ਵੀ ਚੈੱਕ ਕੀਤਾ ਅਤੇ ਭਰੋਸਾ ਦੁਆਇਆ ਕਿ ਇਹ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।

ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਨ ਨੇ ਚੇਅਰਮੈਨ ਰਮਨ ਬਹਿਲ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੁਕਮਾਂ ਨੂੰ ਜਲਦ ਹੀ ਅਮਲ ਵਿੱਚ ਲਿਆਂਦਾ ਜਾਵੇਗਾ ਅਤੇ ਅਰਬਨ ਸੀਐਚਸੀ ਵਿਖੇ ਸੇਵਾਵਾਂ 24X7 ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਤੇਜਿੰਦਰ ਕੌਰ , ਡੀਐਮਸੀ ਡਾ. ਰੋਮੀ ਰਾਜਾ ਮਹਾਜਨ, ਏਸੀਐਸ ਡਾਕਟਰ ਪ੍ਰਭਜੋਤ ਕੌਰ ਕਲਸੀ, ਐਸਐਮੳ ਡਾ. ਅਰਵਿੰਦ ਮਹਾਜਨ, ਡਾ. ਰਿਚਾ ਅਤੇ ਕਿਸ਼ਨ ਆਦਿ ਹਾਜਰ ਸਨ।

Exit mobile version