ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ

ਚੰਡੀਗੜ੍ਹ, 23 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

ਇੱਥੇ ਰਾਜ ਭਵਨ ਵਿਖੇ ਸਾਦਾ ਸਹੁੰ ਚੁੱਕ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਹੋਇਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਅੱਜ ਸਹੁੰ ਚੁੱਕਣ ਵਾਲੇ ਨਵੇਂ ਮੰਤਰੀਆਂ ਵਿੱਚ ਹਰਦੀਪ ਸਿੰਘ ਮੁੰਡੀਆਂ (ਵਿਧਾਇਕ ਸਾਹਨੇਵਾਲ), ਬਰਿੰਦਰ ਕੁਮਾਰ ਗੋਇਲ (ਵਿਧਾਇਕ ਲਹਿਰਾ), ਤਰੁਨਪ੍ਰੀਤ ਸਿੰਘ ਸੌਂਦ (ਵਿਧਾਇਕ ਖੰਨਾ), ਡਾ. ਰਵਜੋਤ ਸਿੰਘ (ਵਿਧਾਇਕ ਸ਼ਾਮਚੁਰਾਸੀ) ਅਤੇ ਮਹਿੰਦਰ ਭਗਤ (ਵਿਧਾਇਕ ਜਲੰਧਰ ਪੱਛਮੀ) ਸ਼ਾਮਲ ਹਨ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ।

ਇਸ ਮੌਕੇ ਕਈ ਵਿਧਾਇਕ, ਪਾਰਟੀ ਆਗੂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਹੋਏ।

FacebookTwitterEmailWhatsAppTelegramShare
Exit mobile version