ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ: 15 ਅਕਤੂਬਰ ਨੂੰ ਹੋਣਗੀਆਂ ਚੋਣਾਂ; ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ, ਉਸੇ ਦਿਨ ਹੋਵੇਗੀ ਗਿਣਤੀ

ਚੰਡੀਗੜ੍ਹ, 25 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਇਹ ਐਲਾਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਪੰਚਾਂ-ਸਰਪੰਚਾਂ ਲਈ ਨਾਮਜ਼ਦਗੀਆਂ 27 ਅਕਤੂਬਰ ਤੋਂ 4 ਅਕਤੂਬਰ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ।

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ।

ਦੱਸ ਦੇਈਏ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।

Exit mobile version