ਪ੍ਰਧਾਨ ਜਾਖੜ ਪੰਜਾਬ ਭਾਜਪਾ ਦੀ ਮੀਟਿੰਗ ਵਿੱਚ ਫਿਰ ਨਹੀਂ ਪਹੁੰਚੇ: ਇੰਚਾਰਜ ਨੇ ਕਿਹਾ ਉਹ ਨਿੱਜੀ ਕੰਮ ਲਈ ਹਨ ਦਿੱਲੀ ਜਲਦੀ ਹੀ ਪਾਰਟੀ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ।

ਚੰਡੀਗੜ੍ਹ, 30 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸ਼ੁਰੂ ਹੋ ਗਈ ਹੈ। ਪਰ ਭਾਜਪਾ ਪ੍ਰਧਾਨ ਸੁਨੀਲ ਜਾਖੜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਜਿਸ ਕਾਰਨ ਇਕ ਵਾਰ ਫਿਰ ਉਨ੍ਹਾਂ ਦੇ ਨਾਰਾਜ਼ਦੀ ਦੀਆਂ ਗੱਲਾ ਸਾਹਮਣੇ ਆ ਰਹੀਆ ਹਨ। ਇਸ ਤੋਂ ਪਹਿਲ੍ਹਾਂ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਅਟਕਲਾਂ ਸ਼ੁਰੂ ਹੋਇਆ ਸਨ। ਹਾਲਾਂਕਿ ਜਦੋਂ ਪੱਤਰਕਾਰਾਂ ਨੇ ਇਸ ਮਾਮਲੇ ਵਿੱਚ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ।

ਅਸਤੀਫੇ ਦੀ ਖਬਰ ਅਫਵਾਹ ਹੈ। ਜਾਖੜ ਸਾਹਿਬ ਆਪਣੇ ਨਿੱਜੀ ਕੰਮ ਲਈ ਦਿੱਲੀ ਗਏ ਹੋਏ ਸਨ। ਜਦੋਂ ਪੱਤਰਕਾਰਾਂ ਨੇ ਕਿਹਾ ਕਿ ਜਾਖੜ ਨੇ ਇਨ੍ਹਾਂ ਖਬਰਾਂ ਦਾ ਵੀ ਖੰਡਨ ਨਹੀਂ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਹਨ। ਉਹ ਸਾਡੀ ਪਾਰਟੀ ਦੇ ਪ੍ਰਧਾਨ ਹਨ। ਉਨ੍ਹਾਂ ਦੀ ਅਗਵਾਈ ਤਲੇ ਹੀ ਪਾਰਟੀ ਚੱਲ ਰਹੀ ਹੈ। ਉਹ ਦੋ-ਚਾਰ ਦਿਨਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ।

FacebookTwitterEmailWhatsAppTelegramShare
Exit mobile version