ਕਾਦੀਆਂ-ਬਟਾਲਾ ਰੋਡ ਤੇ ਬੱਸ ਹੋਈ ਹਾਦਸਾਗ੍ਰਸਤ, ਕਈਆਂ ਦੀ ਮੌਤ: 15 ਤੋਂ ਵੱਧ ਜ਼ਖ਼ਮੀ, ਮੁੱਖ ਮੰਤਰੀ ਨੇ ਜਤਾਈ ਦਿਲੋਂ ਹਮਦਰਦੀ, ਕਿਹਾ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ

ਬਟਾਲਾ, 30 ਸਤੰਬਰ 2024 (ਦੀ ਪੰਜਾਬ ਵਾਇਰ)। ਬਟਾਲਾ ਕਾਦੀਆਂ ਰੋਡ ਤੇ ਇੱਕ ਨਿਜੀ ਬੱਸ ਸੋਮਵਾਰ ਨੂੰ ਹਾਦਸਾਗ੍ਰਸਤ ਹੋ ਗਈ। ਇਸ ਕਾਰਨ ਬੱਸ ‘ਚ ਸਵਾਰ ਕਈ ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕ ਅਤੇ ਫੱਟੜ ਸਵਾਰੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ। ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਤੇ ਸੰਦੇਸ਼ ਦਿੱਤਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸ਼ਨ ਨਾਲ ਗੱਲ ਕੀਤੀ ਗਈ ਹੈ ਅਤੇ ਅਧਿਕਾਰੀ ਮੌਕੇ ਤੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰਾਂ ਦੇ ਨਾਲ ਹੈ।

ਜਾਣਕਾਰੀ ਅਨੁਸਾਰ ਨਿੱਜੀ ਬੱਸ ਕਾਦੀਆਂ ਤੋਂ ਬਟਾਲਾ ਵੱਲ ਆ ਰਹੀ ਸੀ। ਇਸ ਦੌਰਾਨ ਸ਼ਾਹਬਾਦ ਪਿੰਡ ਦੇ ਮੋੜ ‘ਤੇ ਇਕ ਸਕੂਟਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਸਟੈਂਡ ਕੋਲ ਜਾ ਟਕਰਾਈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ।

ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਸ਼ਵਗ੍ਰਹਿ ਵਿੱਚ ਰਖਵਾਇਆ ਗਿਆ ਹੈ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

FacebookTwitterEmailWhatsAppTelegramShare
Exit mobile version