ਦੀਨਾਗਰ-ਬਹਿਰਾਮਪੁਰ ਰੋਡ ਤੇ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ, ਇਕ ਜ਼ਖਮੀ

ਗੁਰਦਾਸਪੁਰ, 5 ਅਕਤੂਬਰ 2024 (ਦੀ ਪੰਜਾਬ ਵਾਇਰ)। ਦੀਨਾਨਗਰ ਬਹਿਰਾਮਪੁਰ ਰੋਡ ‘ਤੇ ਪਿੰਡ ਬੰਠਾਵਾਲਾ ਨੇੜੇ ਸ਼ੁੱਕਰਵਾਰ ਦੇਰ ਰਾਤ ਇਕ ਸਫਾਰੀ ਗੱਡੀ ਦੀ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਥਾਣਾ ਬਹਿਰਾਮਪੁਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਗੱਡੀ ਦੇ ਪਰਖੱਚੇ ਉੱਡ ਗਏ।

ਐਸਐਚਓ ਓਮਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ 5 ਦੋਸਤਾਂ ਨਾਲ ਦੀਨਾਨਗਰ ਤੋਂ ਆ ਰਿਹਾ ਸੀ। ਜਦੋਂਕਿ ਪਰਾਲੀ ਨਾਲ ਲੱਦੀ ਟਰੈਕਟਰ ਟਰਾਲੀ ਦੀਨਾਨਗਰ ਵੱਲ ਜਾ ਰਹੀ ਸੀ। ਪਿੰਡ ਬੰਥਾਵਾਲ ਕੋਲ ਪੁੱਜਣ ‘ਤੇ ਸਫਾਰੀ ਗੱਡੀ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਕਾਰਨ ਕਾਰ ਚਲਾ ਰਹੇ ਗੁਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਟਰੈਕਟਰ ਟਰਾਲੀ ਦੇ ਐਂਗਲ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਘਟਨਾ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪਤਾ ਲੱਗਾ ਹੈ ਕਿ ਟਰੈਕਟਰ ਟਰਾਲੀ ਚਾਲਕ ਪਿੰਡ ਸੁਲਤਾਨੀ ਦਾ ਵਸਨੀਕ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

FacebookTwitterEmailWhatsAppTelegramShare
Exit mobile version