ਪਿੰਡ ਖੱਦਰ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਨੌਜਵਾਨ

Crime

ਕਲਾਨੌਰ (ਗੁਰਦਾਸਪੁਰ), 5 ਅਕਤੂਬਰ 2024 (ਰਾਜਨ ਸ਼ਰਮਾ)। ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਲਾਨੌਰ ਦੇ ਸਰਹੱਦੀ ਪਿੰਡ ਖੱਦਰ ਵਿੱਚ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਘਟਨਾ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੁੱਢਲੀ ਸਹਾਇਤਾ ਲਈ ਲਿਜਾਇਆ ਗਿਆ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਕਰ ਰਹੀ ਹੈ।

ਇਸ ਮੌਕੇ ਜਦੋਂ ਡੀਐਸਪੀ ਸਰਦਾਰ ਗੁਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਵਿਜੇ ਮਸੀਹ ਪੁੱਤਰ ਪ੍ਰੇਮ ਮਸੀਹ ਵਾਸੀ ਪਿੰਡ ਭਗਤਾਣਾ ਬੋੜਾਵਾਲਾ ਜੋ ਕਿ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ। ਜਦੋਂ ਉਹ ਵਾਪਸ ਪਿੰਡ ਆਪਣੇ ਘਰ ਜਾ ਰਿਹਾ ਸੀ ਤਾਂ ਪਿੰਡ ਖੱਦਰ ਨੇੜੇ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਦੀ ਭਾਲ ਜਾਰੀ ਹੈ।

Exit mobile version