ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ

ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹੁੰਚੇ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ

ਮੰਡੀਆਂ ਵਿੱਚ ਕਿਸਾਨਾਂ ਨੂੰ ਸੁੱਕੀ ਫਸਲ ਹੀ ਲੈ ਕੇ ਆਉਣ ਦੀ ਅਪੀਲ

ਗੁਰਦਾਸਪੁਰ, 8 ਅਕਤੂਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਡਿਪਟੀ ਕਮਿਸ਼ਨਰ, ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਕਿਸਾਨ ਸੁਖਦੇਵ ਸਿੰਘ, ਵਾਸੀ ਰਾਮਨਗਰ ਦੀ ਪਨਗਰੇਨ ਦੀ ਫੜ੍ਹ ‘ਤੇ ਢੇਰੀ ਦੀ ਬੋਲੀ ਕਰਵਾ ਕੇ ਖਰੀਦ ਸ਼ੁਰੂ ਕਰਵਾਈ ਗਈ। ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਕਾਹਨੂੰਵਾਨ ਅਤੇ ਜੋੜਾਂ ਛੱਤਰਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਜਾ ਚੁੱਕੀ ਹੈ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆੜਤੀਆ ਤੇ ਸੈਲਰ ਮਾਲਿਕਾਂ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਨਿਰਵਿਘਨ ਖਰੀਦ ਕਰਵਾਉਣਗੇ।

FacebookTwitterEmailWhatsAppTelegramShare
Exit mobile version