ਪੰਜਾਬ ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਦੀਆਂ 24 ਪੰਚਾਇਤਾਂ ਦੀ ਚੋਣ ਹੋਈ ਰੱਦ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਚੰਡੀਗੜ੍ਹ, 12 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਦੀਆਂ 24 ਪੰਚਾਇਤਾਂ ਦੀ ਚੋਣ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੇ ਪ੍ਰਤਿਕਿਰਿਆ ਦਿੰਦੇ ਹੋਏ ਸੁਖਬੀਰ ਬਾਦਲ ਨੇ ਫੈਸਲੇ ਦਾ ਸਵਾਗਤ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਰ ਮੌਕੇ ਲੋਕਤੰਤਰ ਦੀ ਬਹਾਲੀ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਰ ਪਲ ਵਚਨਬੱਧ ਹੈ। ਜਿੱਥੇ ਮੈਂ ਪਾਰਟੀ ਦੇ ਲੀਗਲ ਵਿੰਗ ਨੂੰ ਇਸ ਜਿੱਤ ਦੀ ਵਧਾਈ ਦਿੰਦਾ ਹਾਂ ਨਾਲ ਹੀ ਮੈਂ ਪਾਰਟੀ ਦੇ ਸਾਰੇ ਅਹੁਦੇਦਾਰ ਸਾਹਿਬਾਨਾਂ ਨੂੰ ਅਪੀਲ ਵੀ ਕਰਦਾ ਹਾਂ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਸਰਕਾਰ ਦੀ ਵਧੀਕੀ ਦੇ ਵਿਰੁੱਧ ਆਵਾਜ਼ ਬੁਲੰਦ ਰੱਖਣ ਅਤੇ ਇਨ੍ਹਾਂ ਚੋਣਾਂ ਵਿੱਚ ਹਰੇਕ ਲੋੜਵੰਦ ਦੀ ਮਦੱਦ ਲਈ (ਚਾਹੇ ਕੋਈ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ), ਲੀਗਲ ਵਿੰਗ ਨੂੰ ਉਨ੍ਹਾਂ ਦੇ ਕੇਸ ਬਣਾ ਕੇ ਭੇਜਣ, ਤਾਂ ਜੋ ਉਨ੍ਹਾਂ ਨੂੰ ਬਣਦਾ ਹੱਕ ਦਿਵਾਇਆ ਜਾ ਸਕੇ।

FacebookTwitterEmailWhatsAppTelegramShare
Exit mobile version