ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਨਾਲ ਅਦਾਇਗੀ ਵੀ ਕੀਤੀ ਜਾ ਰਹੀ ਜਾਰੀ

ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 4.02 ਕਰੋੜ ਰੁਪਏ ਦੀ ਅਦਾਇਗੀ 

ਗੁਰਦਾਸਪੁਰ, 13 ਅਕਤੂਬਰ 2024 (ਦੀ ਪੰਜਾਬ ਵਾਇਰ )। ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ, ਆਮਦ ਦਿਨੋ ਦਿਨ ਵੱਧ ਰਹੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਫਸਲ ਦੀ ਖਰੀਦ ਕਰਨ ਦੇ ਨਾਲ ਮਿਥੇ ਸਮੇਂ ਅੰਦਰ ਫਸਲ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ। 

ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਪਨਗਰੇਨ ਵਲੋਂ 2568 ਮੀਟਰਕ ਟਨ, ਮਾਰਕਫੈੱਡ ਵਲੋਂ 1840 ਮੀਟਰਕ ਟਨ, ਪਨਸਪ ਵਲੋਂ 1533 ਮੀਟਰਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 674 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਜ਼ਿਲ੍ਹੇ ਭਰ ਦੀਆਂ ਮੰਡੀਆਂ ’ਚ ਬੀਤੀ ਦੇਰ ਸ਼ਾਮ ਤੱਕ ਸਰਕਾਰੀ ਖਰੀਦ ਏਜੰਸੀਆਂ ਵਲੋਂ 6615 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । 

ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਬਦਲੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਯਕੀਨੀ ਬਣਾਈ ਜਾ ਰਹੀ ਹੈ, ਜਿਸ ਤਹਿਤ 4.02 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Exit mobile version