ਚੰਡੀਗੜ੍ਹ, 15 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਦਿੱਲੀ ਵਿੱਚ ਹੋਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਅਨੁਸਾਰ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਇਸ ਦਾ ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।
ਪੰਜਾਬ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚੋਂ 3 ਸੀਟਾਂ ਕਾਂਗਰਸ ਅਤੇ ਇੱਕ ਸੀਟ ਆਮ ਆਦਮੀ ਪਾਰਟੀ (ਆਪ) ਕੋਲ ਸੀ। ਇਨ੍ਹਾਂ ਸੀਟਾਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ।