ਜਥੇਦਾਰ ਸ੍ਰੀ ਦਮਦਮਾ ਸਾਹਿਬ ਵੱਲੋਂ ਅਚਾਨਕ ਅਸਤੀਫ਼ੇ ‘ਤੇ ਸੁਖਜਿੰਦਰ ਰੰਧਾਵਾ ਵੱਲੋਂ ਚਿੰਤਾ ਪ੍ਰਗਟ: “ਸ਼੍ਰੋਮਣੀ ਕਮੇਟੀ ਦੀ ਚੁੱਪੀ ‘ਤੇ ਵੱਡੇ ਸਵਾਲ”

ਗੁਰਦਾਸਪੁਰ, 16 ਅਕਤੂਬਰ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਅਚਾਨਕ ਅਸਤੀਫ਼ੇ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਰੰਧਾਵਾ ਨੇ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੇ ਬਿਆਨ ਵਿੱਚ ਕਿਹਾ ਕਿ ਸਿੱਖ ਕੌਮ ਲਈ ਇਹ ਇੱਕ ਵੱਡੇ ਸੋਚ-ਵਿਚਾਰ ਦਾ ਵਿਸ਼ਾ ਹੈ ਕਿ ਕਿਸ ਤਰ੍ਹਾਂ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਜਥੇਦਾਰ ਜੀ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ, ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੁੱਪੀ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਪੁੱਛਿਆ ਕਿ ਜਦੋਂ ਵਲਟੋਹਾ ਵੱਲੋਂ ਸਿੰਘ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਘਟੀਆ ਸ਼ਬਦਾਵਲੀ ਵਰਤੀ ਗਈ, ਤਦ ਕਮੇਟੀ ਦੇ ਪ੍ਰਧਾਨ ਨੇ ਕੋਈ ਪ੍ਰਤੀਕ੍ਰਿਆ ਕਿਉਂ ਨਹੀਂ ਦਿੱਤੀ?

Exit mobile version