ਗੁਰਦਾਸਪੁਰ ਪੁਲਿਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ-ਐਸ ਐਸ ਪੀ ਗੁਰਦਾਸਪੁਰ

ਐਸ. ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਗੁਰਦਾਸਪੁਰ, 24 ਅਕਤੂਬਰ 2024 (ਦੀ ਪੰਜਾਬ ਵਾਇਰ )। ਗੁਰਦਾਸਪੁਰ ਦੇ ਐਸ. ਐਸ. ਪੀ ਹਰੀਸ਼ ਦਾਯਮਾ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਅੱਜ, ਉਹ ਆਪਣੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ।

ਇਸ ਮੌਕੇ ਗੱਲ ਕਰਦਿਆਂ ਐਸ. ਐਸ. ਪੀ ਗੁਰਦਾਸਪੁਰ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਯਕੀਨੀ ਬਣਾਉਣ।

ਗੱਲਬਾਤ ਕਰਦਿਆਂ ਐਸ. ਐਸ. ਪੀ ਗੁਰਦਾਸਪੁਰ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਜਿਥੇ ਨਸ਼ੇ ਨੂੰ ਖਤਮ ਕਰਨ ਲਈ ਮੁਹਿੰਮ ਵਿੱਢੀ ਗਈ ਹੈ, ਉਸ ਦੇ ਨਾਲ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਖਾਸਕਰਕੇ ਸਰਹੱਦੀ ਪਿੰਡਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਵਲੋਂ ਸਹਿਯੋਗ ਮਿਲ ਰਿਹਾ ਹੈ ਅਤੇ ਲੋਕ ਇਸ ਸਮਾਜਿਕ ਬੁਰਾਈ ਵਿਰੁੱਧ ਜਾਗਰੂਕ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ।

ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਅਜਿਹੇ ਮਾੜੇ ਕੰਮ ਵਿਚ ਲੱਗੇ ਲੋਕਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬੁਰਾਈ ਨਸ਼ਿਆਂ ਖਿਲਾਫ਼ ਸਹਿਯੋਗ ਕਰਨ ਅਤੇ ਪੰਜਾਬ ਪੁਲਿਸ ਦੀ ਹੈਲਪ ਲਾਈਨ ਨੰਬਰ 112 ‘ਤੇ ਸਮਾਜ ਵਿਰੋਧੀ ਅਨਸਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਂਦੀ ਹੈ

ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਿਆ/ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950 ਅਤੇ ਪੁਲਿਸ ਹੈਲਪਲਾਈਨ 112 ਅਤੇ 97800- 02601 ਤੇ ਪੁਲਿਸ ਨੂੰ ਇਤਲਾਹ ਦੇਣ, ਅਜਿਹੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ।

FacebookTwitterEmailWhatsAppTelegramShare
Exit mobile version