ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਆਲ ਇੰਡਿਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਿਲ ਕਰਨ ਤੇ ਦਿੱਤੀ ਅਰਮਾਨਪ੍ਰੀਤ ਸਿੰਘ ਨੂੰ ਵਧਾਈ

ਗੁਰਦਾਸਪੁਰ, 25 ਅਕਤੂਬਰ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦੇ ਹੋਣਹਾਰ ਨੌਜਵਾਨ ਅਰਮਾਨਪ੍ਰੀਤ ਸਿੰਘ ਪੁੱਤਰ ਸਤਬੀਰ ਸਿੰਘ ਵੱਲੋਂ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਨ ਤੇ ਗੁਰਦਾਸਪੁਰ ਜ਼ਿਲ੍ਹੇ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਰਿਵਾਰ ਅਤੇ ਅਰਮਾਨਪ੍ਰੀਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਅਰਮਾਨਪ੍ਰੀਤ ਸਿੰਘ ਸਾਡੇ ਇਲਾਕੇ ਦੇ ਹਰ ਨੌਜਵਾਨ ਲਈ ਪ੍ਰੇਰਣਾ ਬਣੇ ਹਨ।

ਦੱਸਣਯੋਗ ਹੈ ਕਿ ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ.ਯੂ.-30 ਐਮ.ਕੇ.ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।

FacebookTwitterEmailWhatsAppTelegramShare
Exit mobile version