ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਦਿੱਤੀ ਰਾਹਤ- ਤਿਉਹਾਰਾਂ ਨੂੰ ਮੁੱਖ ਰੱਖਦਿਆਂ ਜੀਐਸਟੀ ਦੀ ਛਾਪੇਮਾਰੀ ‘ਤੇ ਲਗੀ ਰੋਕ,ਵੇਖੋ ਕੀ ਕਹਿੰਦੇ ਹਨ ਵਿੱਤ ਮੰਤਰੀ ਹਰਪਾਲ ਚੀਮਾ

ਚੰਡੀਗੜ੍ਹ, 25 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਦੇ ਹੋਏ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਜੀਐਸਟੀ ਦੀ ਛਾਪੇਮਾਰੀ ਤੇ ਰੋਕ ਲਗਾ ਦਿੱਤੀ ਗਈ ਹੈ। ਮੰਤਰੀ ਹਰਪਾਲ ਚੀਮਾ ਨੇ ਜੀਐਸਟੀ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ

ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਦਿਨਾਂ ‘ਚ ਵਪਾਰੀਆਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾ ਟੋਲ ਫਰੀ ਨੰਬਰ 0175- 2225192, 2921005 ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦੀ ਸੂਰਤ ਵਿੱਚ ਇਨ੍ਹਾਂ ਨੰਬਰਾਂ ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ

ਤੰਗ ਪ੍ਰੇਸ਼ਾਨ ਕਰਨ ਵਾਲੇ ਅਫਸਰਾਂ ਖਿਲਾਫ ਹੋਵੇਗੀ ਸਖਤ ਕਾਰਵਾਈ ਕੀਤੀ ਜਾਵੇਗੀ

Exit mobile version