ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਚੰਡੀਗੜ੍ਹ, 28 ਅਕਤੂਬਰ 2024(ਦੀ ਪੰਜਾਬ ਵਾਇਰ)। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਤੇਜਾ ਸਿੰਘ ਸਮੁੰਦਰੀ ਹਾਲ ’ਚ ਅਰਦਾਸ ਉਪਰੰਤ ਇਜਲਾਸ ਦੀ ਅਰੰਭਤਾ ਹੋਈ। ਜਿਸ ਤੋਂ ਬਾਅਦ ਪ੍ਰਧਾਨਗੀ ਦੇ ਲਈ ਚੋਣ ਪ੍ਰਕਿਰਿਆ ਸ਼ੁਰੂ ਹੋਈ, ਜਿਸ ਵਿੱਚ ਐਡਵੋਕੇਟ ਧਾਮੀ ਨੂੰ ਮੁੜ ਐਸਜੀਪੀਸੀ ਦਾ ਪ੍ਰਧਾਨ ਚੁਣਿਆ ਗਿਆ। ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ, ਧਾਮੀ ਨੂੰ 107 ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਹਨ, 2 ਵੋਟਾ ਰੱਦ ਹੋ ਗਇਆ।

FacebookTwitterEmailWhatsAppTelegramShare
Exit mobile version