ਵਿਧਾਇਕ ਸ਼ੈਰੀ ਕਲਸੀ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੋਕਾਂ ਨੂੰ ਦਿੱਤੀ ਵਧਾਈ

ਬਟਾਲਾ, 30 ਅਕਤੂਬਰ 2024 (ਦੀ ਪੰਜਾਬ ਵਾਇਰ )। ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਤੇ ਭਾਰਤੀਆਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਪਰ ਨੇਕੀ ਦੀ ਜਿੱਤ ਅਤੇ ਰੌਸ਼ਨੀ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਸਿੱਖਾਂ ਲਈ ਇਸ ਦਿਵਸ ਦੀ ਮਹੱਤਤਾ ਇਹ ਹੈ ਕਿ 1619 ਈ: ਨੂੰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ 52 ਪਹਾੜੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲੇ ’ਚੋਂ ਰਿਹਾ ਹੋਏ ਸਨ ਅਤੇ ਇਸ ਦਿਨ ਹਰਿਮੰਦਰ ਸਾਹਿਬ, ਸ੍ਰੀ ਅੰਮਿ੍ਤਸਰ ਦੀ ਸਜਾਵਟ ਦੇਖਣਯੋਗ ਹੰਦੀ ਹੈੇ।

ਦੀਵਾਲੀ ਜਸ਼ਨ ਦੇ ਮੌਕੇ ਉਨਾਂ ਲੋਕਾਂ ਨੂੰ ਚੰਗੀ ਸਿਹਤ, ਖੁਸ਼ਹਾਲੀ ਅਤੇ ਖੁਸ਼ੀਆਂ ਨਾਲ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।

ਉਨ੍ਹਾਂ ਸਮੂਹ ਹਲਕਾ ਬਟਾਲਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਕੱਲ 31 ਅਕਤੂਬਰ ਨੂੰ ਸਵੇਰੇ 8 ਵਜੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਵਿਖੇ ਆਪਣੇ ਮਜ਼ਦੂਰ ਭਰਾਵਾਂ ਨਾਲ਼ ਲੇਬਰ ਸ਼ੈਡ ਵਿਖੇ ਦੀਵਾਲੀ ਮਨਾਉਣਗੇ।

FacebookTwitterEmailWhatsAppTelegramShare
Exit mobile version