ਜ਼ਿਲਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੈਤੀਪੁਰ ਦਾ ਦਿਹਾਂਤ

ਗੁਰਦਾਸਪੁਰ, 7 ਨਵੰਬਰ 2024 (ਦੀ ਪੰਜਾਬ ਵਾਇਰ)। ਸੀਨੀਅਰ ਕਾਂਗਰਸੀ ਆਗੂ ਅਤੇ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪੱਪੂ ਜੈਂਤੀਪੁਰ ਦਾ ਅੰਤਿਮ ਸੰਸਕਾਰ ਪਿੰਡ ਜੈਂਤੀਪੁਰ ਵਿਖੇ ਅੱਜ ਦੁਪਹਿਰ ਤਿੰਨ ਵਜੇ ਕੀਤਾ ਜਾਵੇਗਾ। ਉਧਰ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੱਲੋਂ ਸ਼ੋਸ਼ਲ ਮੀਡੀਆ ਤੇ ਦੱਖ ਦਾ ਪ੍ਰਗਟਾਵਾ ਕਰਦੇ ਹੋਏ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ।

FacebookTwitterEmailWhatsAppTelegramShare
Exit mobile version