ਚੇਅਰਮੈਨ ਰਮਨ ਬਹਿਲ ਨੇ ਪਿੰਡ ਕੋਟ ਮੋਹਨ ਲਾਲ ਦੇ ਨਵੀਂ ਚੁਣੀ ਪੰਚਾਇਤ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 9 ਨਵੰਬਰ 2024 (ਦੀ ਪੰਜਾਬ ਵਾਇਰ)। ਰਮਨ ਬਹਿਲ ,ਚੇਅਰਮੈਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵਲੋਂ ਅੱਜ ਪਿੰਡ ਕੋਟ ਮੋਹਨ ਲਾਲ ਵਿਖੇ ਪਹੁੰਚ ਕੇ ਨਵੀਂ ਚੁਣੀ ਗਈ ਸਰਪੰਚ ਹਰਜਿੰਦਰ ਕੌਰ ਅਤੇ ਸਮੁੱਚੀ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬਲਜੀਤ ਕੌਰ, ਪਰਦੀਪ ਸਿੰਘ,ਜਤਿਨ ਸ਼ਰਮਾ, ਮਮਤਾ ਰਾਣੀ ਅਤੇ ਸੁਦੇਸ਼ ( ਸਾਰੇ ਪੰਚ) ਅਤੇ ਮਨਜੀਤ ਸਿੰਘ ਭਿੰਡਰ ਵੀ ਮੌਜੂਦ ਸਨ।

ਸਮੁੱਚੀ ਪੰਚਾਇਤ ਨੂੰ ਮੁਬਾਰਕਬਾਦ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਾਂ ਨੇ ਜੋ ਪੰਚਾਇਤਾਂ ਚੁਣੀਆਂ ਹਨ, ਸਾਰੀਆਂ ਵਧਾਈ ਦੇ ਹੱਕਦਾਰ ਹਨ।

ਚੇਅਰਮੈਨ ਰਮਨ ਬਹਿਲ ਨੇ ਪੰਚਾਇਤ ਨੂੰ ਪਿੰਡ ਦੇ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਨ ਲਈ ਪਰੇਰਿਤ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਪਿੰਡ ਵਿਚ ਵਿਕਾਸ ਕੰਮ ਕਰਵਾਏ ਜਾਣ।

ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਹਲਕੇ ਵਿੱਚ ਆਮ ਆਦਮੀ ਪਾਰਟੀ ਨੇ ਪੰਚਾਇਤੀ ਚੋਣਾਂ ਜਿੱਤ ਕੇ ਨਵਾਂ ਇਤਿਹਾਸ ਸਿਰਜਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਧਾਰ ਲਗਾਤਾਰ ਵੱਧ ਰਿਹਾ ਹੈ, ਜੋ ਪੰਚਾਇਤੀ ਚੋਣਾਂ ਵਿੱਚ ਸਪੱਸ਼ਟ ਨਜ਼ਰ ਵੀ ਆਇਆ ਹੈ।

FacebookTwitterEmailWhatsAppTelegramShare
Exit mobile version