ਜ਼ਿਮਨੀ ਚੋਣ ਡੇਰਾ ਬਾਬਾ ਨਾਨਕ- 2024: ਸ਼ਨੀਵਾਰ 23 ਨਵੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

ਗੁਰਦਾਸਪੁਰ, 21 ਨਵੰਬਰ 2024 ( ਦੀ ਪੰਜਾਬ ਵਾਇਰ )। ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਪੋਲਿੰਗ ਅਮਨ ਸ਼ਾਂਤੀ ਪੂਰਵਕ ਨੇਪੇਰੇ ਚੜ੍ਹਨ ਤੋ ਬਆਦ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ਦੇ ਬਾਹਰਵਾਰ ਕੇਂਦਰੀ ਸੁਰੱਖਿਆ ਬਲਾਂ, ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਜਵਾਨਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਬਾਹਰਵਾਰ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 23 ਨਵੰਬਰ ਨੂੰ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਹੋਵੇਗੀ।

FacebookTwitterEmailWhatsAppTelegramShare
Exit mobile version