ਚੰਡੀਗੜ੍ਹ, 28 ਨਵੰਬਰ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ, ਹੁਸ਼ਿਆਰਪੁਰ, ਬਰਨਾਲਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਪੰਚ ਸਰਪੰਚ 3 ਦਿਸੰਬਰ ਨੂੰ ਜ਼ਿਲ੍ਹਾ ਪੱਧਰ ਤੇ ਸਹੁੰ ਚੁਕਣਗੇ। ਸ਼੍ਰੀ ਮੁਕਤਸਰ ਸਾਹਿਬ ਅੰਦਰ ਕੈਬਨਿਟ ਮੰਤਰੀ ਡਾ ਬਲਜੀਤ ਕੌਰ, ਹੁਸ਼ੀਆਰਪੁਰ ਤੋਂ ਡਾ ਰਵਜੋਤ ਸਿੰਘ, ਬਰਨਾਲਾ ਤੋਂ ਮੈਂਬਰ ਪਾਰਲੀਮੈਂਟ ਮੀਤ ਹੇਅਰ ਅਤੇ ਗੁਰਦਾਸਪੁਰ ਅੰਦਰ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਸਹੁੰ ਚੁਕਵਾਉਣਗੇ।
