ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦ ਵਿੱਚ ਉਠਾਇਆ ਕਿਸਾਨਾਂ ਨਾਲ ਹੋ ਰਹੇ ਅਨਿਆਂ ਦਾ ਮੁੱਦਾ, ਦੇਖੋ ਵੀਡੀਓ

ਗੁਰਦਾਸਪੁਰ, 29 ਨਵੰਬਰ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪਿਛਲੇ ਦਿਨੀਂ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਐਮਐਸਪੀ ਤੋਂ ਘੱਟ ਰੇਟ ‘ਤੇ ਹੋ ਰਹੀ ਕਿਸਾਨਾਂ ਦੀ ਲੁੱਟ ਸੰਬੰਧੀ ਜਿਲ੍ਹਾ ਪ੍ਰਸਾਸ਼ਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਸਾਨਾਂ ਦੇ ਹੱਕ ਵਿੱਚ ਇਸ ਲੁੱਟ ਦਾ ਡੱਟ ਕੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਸੀ ਇਹ ਮੁੱਦਾ ਉਹ ਲੋਕ ਸਭਾ ਵਿੱਚ ਵੀ ਉਠਾਉਣਗੇ। ਅੱਜ ਸੰਸਦ ਕਾਲ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਭਰ ਵਿੱਚ ਕਿਸਾਨਾਂ ਨਾਲ ਹੋ ਰਹੇ ਅਨਿਆਂ ਅਤੇ ਧੱਕੇਸ਼ਾਹੀ ਵਿਰੁੱਧ ਅਵਾਜ਼ ਉਠਾਉਂਦਿਆ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਫਸਲਾਂ ਉੱਤੇ ਐਮਐਸਪੀ ਦੇਣ ਦੀ ਕਾਨੂੰਨੀ ਗਰੰਟੀ ਪੂਰੀ ਕੀਤੀ ਹੈ,ਨਾ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤਾ ਹੈ ਤੇ ਨਾ ਹੀ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਕੋਈ ਨਿਆਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ ਦੀ ਥਾਂ ਲਟਕਾ ਕੇ ਆਨੇ ਬਹਾਨੇ ਕਿਸਾਨਾਂ ਉੱਤੇ ਤਰ੍ਹਾਂ-ਤਰ੍ਹਾਂ ਦੇ ਅਤਿਆਚਾਰ ਅਤੇ ਧੱਕੇਸ਼ਾਹੀ ਕਰਨਾ ਨਿਹਾਇਤ ਹੀ ਸ਼ਰਮਨਾਕ ਅਤੇ ਗੈਰ ਸੰਵਿਧਾਨਕ ਜਿਸ ਖ਼ਿਲਾਫ਼ ਕਾਂਗਰਸ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਕਿਸਾਨੀ ਹਿਤਾਂ ਨੂੰ ਸੁਰੱਖਿਅਤ ਕਰੇ ਤਾਂ ਕਿ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾ ਤੇ ਉਨ੍ਹਾਂ ਦੇ ਪਰਿਵਾਰ ਚੰਗਾ ਜੀਵਨ ਜਿਉਂ ਸਕਣ।

ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦ ਵਿੱਚ ਉਠਾਇਆ ਕਿਸਾਨਾਂ ਨਾਲ ਹੋ ਰਹੇ ਅਨਿਆਂ ਦਾ ਮੁੱਦਾ
FacebookTwitterEmailWhatsAppTelegramShare
Exit mobile version