ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ

ਚੰਡੀਗੜ੍ਹ, 2 ਦਿਸੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਾਧਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।

ਸਭ ਤੋਂ ਪਹਿਲਾਂ ਡਾ.ਇਸ਼ਾਂਕ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਸਹੁੰ ਚੁੱਕੀ। ਜਿਸ ਤੋਂ ਬਾਅਦ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਫੇਰ ਗਿੱਦੜਬਾਹਾ ਹਲਕੇ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ।

ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਉਰਫ਼ ਕਾਲਾ ਢਿੱਲੋਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ ਅਤੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।

FacebookTwitterEmailWhatsAppTelegramShare
Exit mobile version