ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਉੱਪਰ ਰੋਕ ਲਗਾਈ

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ

ਗੁਰਦਾਸਪੁਰ, 18 ਦਸੰਬਰ 2024 (ਦੀ ਪੰਜਾਬ ਵਾਇਰ)। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸਹਿੰਤਾ ਦੇ ਸੈਕਸ਼ਨ ਦੇ ਸੈਕਸ਼ਨ 163 ਅਤੇ ਸੀ.ਆਰ. ਪੀ.ਸੀ. ਦੇ ਸੈਕਸ਼ਨ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਚਾਈਨਾ ਡੋਰ (ਸਿੰਥੈਟਿਕ ਡੋਰ) ਦੇ ਉਤਪਾਦਨ, ਵਿੱਕਰੀ, ਸਟੋਰੇਜ, ਖ਼ਰੀਦ, ਸਪਲਾਈ, ਟਰਾਂਸਪੋਰਟ, ਇੰਪੋਰਟ ਅਤੇ ਅਜਿਹੀ ਡੋਰ ਨਾਲ ਪਤੰਗਾਂ ਉਡਾਉਣ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਹੈ। ਪਤੰਗਬਾਜ਼ੀ ਕੇਵਲ ਸੂਤੀ ਧਾਗੇ ਨਾਲ ਹੀ ਕੀਤੀ ਜਾ ਸਕੇਗੀ ਜਿਸ ਉੱਪਰ ਕਿਸੇ ਪ੍ਰਕਾਰ ਦਾ ਤਿੱਖਾ, ਮਟੈਲਿਕ, ਕੱਚ ਕੰਪੋਨੈਂਟ, ਐਡਹੈਸਿਵ ਆਦਿ ਨਾ ਲੱਗਾ ਹੋਵੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਹਰਜਿੰਦਰ ਸਿੰਘ ਆਈ.ਏ.ਐੱਸ. ਨੇ ਕਿਹਾ ਕਿ ਸਿੰਥੈਟਿਕ/ਪਲਾਸਟਿਕ ਦੀ ਡੋਰ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੁੰਦੀ ਹੈ। ਇਹ ਸੰਥੈਟਿਕ/ਪਲਾਸਟਿਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਲਈ ਬਹੁਤ ਖ਼ਤਰਨਾਕ ਹੁੰਦੀ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ‘ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫ਼ੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰਾਂ ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਨਾਹੀ ਦੇ ਇਹ ਹੁਕਮ 18 ਦਸੰਬਰ 2024 ਤੋਂ 28 ਫਰਵਰੀ 2025 ਤੱਕ ਲਾਗੂ ਰਹਿਣਗੇ।

FacebookTwitterEmailWhatsAppTelegramShare
Exit mobile version