ਪੰਜਾਬ ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 163 ਤਹਿਤ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ

ਗੁਰਦਾਸਪੁਰ, 16 ਫਰਵਰੀ 2025 (ਦੀ ਪੰਜਾਬ ਵਾਇਰ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਹਰਵੀਂ ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 19 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ’ਤੇ ਹੋਣਗੇ। ਇਹ ਹੁਕਮ ਇਕਤਰਫਾ ਪਾਸ ਕਰਕੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।
Exit mobile version