ਗੁਰਦਾਸਪੁਰ, 19 ਫਰਵਰੀ 2025 (ਦੀ ਪੰਜਾਬ ਵਾਇਰ )। ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣਾਂ ਲਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਸ਼ੂਗਰ ਫੈੱਡ ਪੰਜਾਬ ਦੀ ਐੱਮ.ਡੀ. ਡਾ. ਸੇਨੂ ਦੁੱਗਲ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਅਬਜ਼ਰਵਰ ਡਾ. ਸੇਨੂੰ ਦੁੱਗਲ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਦੌਰਾਨ ਸਮੁੱਚੇ ਚੋਣ ਅਮਲ ਉੱਪਰ ਨਜ਼ਰ ਰੱਖਣਗੇ।
ਰਾਜ ਚੋਣ ਕਮਿਸ਼ਨ ਨੇ ਐੱਮ.ਡੀ. ਸ਼ੂਗਰ ਫੈੱਡ ਡਾ. ਸੇਨੂ ਦੁੱਗਲ ਨੂੰ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ
