ਗੁਰਦਾਸਪੁਰ, 25 ਫਰਵਰੀ (ਦੀ ਪੰਜਾਬ ਵਾਇਰ)– ਅਦਿਤਿਆ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਵੱਲੋ ਸਰਹੱਦੀ ਖੇਤਰ ਦੀ ਸੁਰੱਖਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਹੱਦੀ ਖੇਤਰ ਵਿੱਚ ਸਖਤ ਸੁਰੱਖਿਆਂ ਪ੍ਰਬੰਧ ਕੀਤੇ ਗਏ ਹਨ ਜਿਨ੍ਹਾਂ ਤਹਿਤ ਸਰਹੱਦ ਦੇ ਨਾਲ ਲੱਗਦੇ ਖੇਤਰਾ ਵਿੱਚ ਨਾਕੇਬੰਦੀ ਕਰਵਾਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਤਹਿਤ ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਵੱਲੋ ਸਰਹੱਦੀ ਖੇਤਰ ਦੇ ਥਾਣਿਆ ਚੌਕੀਆਂ ਅਤੇ ਨਾਕਿਆਂ ਦੀ ਚੈਕਿੰਗ ਕੀਤੀ ਗਈ।
ਐਸ.ਐਸ.ਪੀ ਗੁਰਦਾਸਪੁਰ ਅਦਿਤਿਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਸਮਗਲਿੰਗ ਪ੍ਰਤੀ ਜੇਕਰ ਕਿਸੇ ਕੋਲ ਕੋਈ ਸੂਚਨਾ ਹੈ ਤਾਂ ਤੁਰੰਤ ਪੁਲਿਸ ਹੈਲਪ ਲਾਇਨ ਨੰਬਰ 112 ਜਾਂ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਹਨਾਂ ਵੱਲੋ ਆਮ ਜਨਤਾ/ਸਮਾਜ ਦੀ ਸੁਰੱਖਿਆਂ ਅਤੇ ਕਾਨੂੰਨ/ਵਿਵਸਥਾ ਨੂੰ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਗਿਆ।
