ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 3 ਮਾਰਚ 2025 (ਦੀ ਪੰਜਾਬ ਵਾਇਰ)– ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

FacebookTwitterEmailWhatsAppTelegramShare
Exit mobile version