ਪੰਜਾਬ ਸਰਕਾਰ ਦੀ ਸਖ਼ਤੀ- 5 ਵਜੇ ਤੱਕ ਡਿਊਟੀ ਉਤੇ ਹਾਜ਼ਰ ਨਾ ਹੋਏ ਤਾਂ ਮੁਅੱਤਲ ਹੋਣਗੇ ਮਾਲ ਅਧਿਕਾਰੀ, ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ, 4 ਮਾਰਚ 2025 (ਦੀ ਪੰਜਾਬ ਵਾਇਰ)। ਸਮੂਹਿਕ ਛੁੱਟੀ ਉਤੇ ਗਏ ਹੋਏ ਮਾਲ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਸਖਤ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ 5 ਵਜੇ ਤੱਕ ਡਿਊਟੀ ਉਤੇ ਹਾਜ਼ਰ ਨਾ ਹੋਏ ਤਾਂ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਇਕ ਪੱਤਰ ਜਾਰੀ ਕੀਤਾ ਗਿਆ ਹੈ।  ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਨੂੰ ਸ਼ਾਮ 5 ਵਜੇ ਤੱਕ ਹੜਤਾਲ ਖਤਮ ਕਰਨ ਅਤੇ ਡਿਊਟੀ ਜੁਆਇਨ ਕਰਨ ਦੀ ਚਿਤਾਵਨੀ ਦਿੱਤੀ ਹੈ। ਜੇਕਰ ਅਜਿਹਾ ਨਾ ਕੀਤਾ ਤਾਂ ਸ਼ਾਮ 5 ਵਜੇ ਤੋਂ ਬਾਅਦ ਸਾਰਿਆਂ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ।

Exit mobile version