ਧਾਮੀ ਨੂੰ ਮਨਾਉਣ ‘ਚ ਕਾਮਯਾਬ ਹੋਏ ਸੁਖਬੀਰ, 3 ਦਿਨਾਂ ਬਾਅਦ ਮੁੜ ਸੰਭਾਲਣਗੇ ਅਹੁਦਾ

ਹੁਸ਼ਿਆਰਪੁਰ, 18 ਮਾਰਚ 2025 (ਦੀ ਪੰਜਾਬ ਵਾਇਰ)। ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਕੇ ਘਰ ਬੈਠੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮਹਿਜ਼ 15 ਮਿੰਟ ਦੀ ਮੀਟਿੰਗ ‘ਚ ਅਸਤੀਫ਼ਾ ਵਾਪਸ ਲੈਣ ਲਈ ਮਨਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨ ਦਿਨਾਂ ਬਾਅਦ ਹੀ ਜਥੇਦਾਰ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਮੁੜ ਸੰਭਾਲ ਲੈਣਗੇ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ।

Exit mobile version