ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ – ਜਗਰੂਪ ਸਿੰਘ ਸੇਖਵਾਂ

ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ : ਸੇਖਵਾਂ

ਗੁਰਦਾਸਪੁਰ, 18 ਮਾਰਚ 2025 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐੱਸ.ਆਰ. ਪੋਰਟਲ ‘ਤੇ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ।

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਡੀ.ਐੱਸ.ਆਰ. ਦੀ ਬਕਾਇਆ ਰਾਸ਼ੀ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ – ਜਗਰੂਪ ਸਿੰਘ ਸੇਖਵਾਂ

Exit mobile version