ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 23 ਅਗਸਤ 2026 (ਮੰਨਨ ਸੈਣੀ)– ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਉਪਰੰਤ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਇਆ ਗਿਆ ਹੈ ਅਤੇ ਹਰ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਹ ਨਿਯੁਕਤੀਆਂ ਸਿਰਫ਼ ਰੁਜ਼ਗਾਰ ਨਹੀਂ, ਸਗੋਂ ਪੰਜਾਬ ਦੇ ਬੱਚਿਆਂ ਦੇ ਸਿਹਤਮੰਦ ਅਤੇ ਸੁਨਹਿਰੇ ਭਵਿੱਖ ਵੱਲ ਇੱਕ ਮਜ਼ਬੂਤ ਕਦਮ ਹਨ।
ਉਹ ਕਿਹਾ ਕਿ ਆਂਗਣਵਾੜੀ ਵਰਕਰ, ਮਾਵਾਂ ਅਤੇ ਨੰਨੇ-ਮੁੰਨੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਹੋਏ ਆਂਗਣਵਾੜੀ ਵਰਕਰ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਣਗੇ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਰੁਜ਼ਗਾਰ, ਲੋਕ ਭਲਾਈ ਅਤੇ ਵਿਕਾਸ, ਇਹੀ ਹੈ ਮਾਨ ਸਰਕਾਰ ਦੀ ਪਹਿਚਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਇਹ ਸਫ਼ਰ ਇਸੇ ਤਰ੍ਹਾਂ ਜਾਰੀ ਰਹੇਗਾ।

