ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਗੁਰਦਾਸਪੁਰ, 29 ਮਾਰਚ 2025 (ਦੀ ਪੰਜਾਬ ਵਾਇਰ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਪ੍ਰਬੰਧਕੀ ਜੱਜ, ਸੈਸ਼ਨ ਡਵੀਜ਼ਨ, ਗੁਰਦਾਸਪੁਰ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀ ਰਾਜੇਸ਼ ਆਹਲੂਵਾਲੀਆ, ਸ੍ਰੀ ਰੰਜੀਵਪਾਲ ਸਿੰਘ ਚੀਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਯਾ, ਆਈ.ਪੀ.ਐੱਸ. ਅਤੇ ਜੇਲ੍ਹ ਦੇ ਅਧਿਕਾਰੀ ਵੀ ਹਾਜ਼ਰ ਸਨ।

ਮਾਣਯੋਗ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦੀਆਂ ਬੈਰਕਾਂ, ਜੇਲ੍ਹ ਦੇ ਹਸਪਤਾਲ ਅਤੇ ਲੰਗਰ ਹਾਲ ਦਾ ਦੌਰਾ ਕੀਤਾ ਗਿਆ ਅਤੇ ਇਹਨਾਂ ਬੈਰਕਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜਿਸ ਵੀ ਹਵਾਲਾਤੀ ਕੋਲ ਵਕੀਲ ਨਹੀਂ ਹੈ ਉਹ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵਿਖੇ ਰਾਬਤਾ ਕਰਕੇ ਮੁਫ਼ਤ ਵਕੀਲ ਲੈ ਸਕਦੇ ਹਨ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ਼ ਵੀ ਮੌਜੂਦ ਸੀ।

FacebookTwitterEmailWhatsAppTelegramShare
Exit mobile version