ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ ਦੇ 560ਵੇਂ ਦਿਨ 7.4 ਕਿਲੋ ਹੈਰੋਇਨ ਸਮੇਤ 177 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਸਤੰਬਰ 2026 (ਦੀ ਪੰਜਾਬ ਵਾਇਰ)– ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 235ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
235ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 325 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 70,028 ਹੋ ਗਈ ਹੈ।
ਇਸ ਤੋਂ ਇਲਾਵਾ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 560ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 177 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.4 ਕਿਲੋ ਹੈਰੋਇਨ, 101 ਕਿਲੋ ਭੁੱਕੀ, 1192 ਨਸ਼ੀਲੀਆਂ ਗੋਲੀਆਂ ਅਤੇ 5550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 560 ਦਿਨਾਂ ਵਿੱਚ 77,836 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

