ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੋਵੇਗੀ : ਜਗਰੂਪ ਸਿੰਘ ਸੇਖਵਾਂ

ਕਿਹਾ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਅਤੇ ਹੋਰ ਮਜ਼ਬੂਤ ਕਰਨਾ ਹੈ ਮੁੱਖ ਉਦੇਸ਼

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੁਰਦਾਸਪੁਰ, 25 ਅਪ੍ਰੈਲ 2025 (ਦੀ ਪੰਜਾਬ ਵਾਇਰ )। ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।

ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਲਮਾ, ਸਰਕਾਰੀ ਪ੍ਰਾਇਮਰੀ ਸਕੂਲ ਬਾਗੜੀਆਂ, ਸਰਕਾਰੀ ਮਿਡਲ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਛਿੱਛਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਜੂਬੇਲਾ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।

Exit mobile version