ਪੰਜਾਬ ਵਿੱਚ ISI ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਵੱਡਾ ਝਟਕਾ: SSOC ਅੰਮ੍ਰਿਤਸਰ ਨੇ ਕੀਤੀ ਵੱਡੀ ਰਿਕਵਰੀ

ਅੰਮ੍ਰਿਤਸਰ, 6 ਮਈ 2025 (ਦੀ ਪੰਜਾਬ ਵਾਇਰ) ਪੰਜਾਬ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਇੱਕ ਖੁਫੀਆ ਜਾਣਕਾਰੀ ਅਧਾਰਤ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸਬੀਐਸ ਨਗਰ ਦੇ ਟਿੱਬਾ ਨੰਗਲ-ਕੁਲਾਰ ਰੋਡ ਨੇੜੇ ਜੰਗਲੀ ਖੇਤਰ ਵਿੱਚ ਅੱਤਵਾਦੀਆਂ ਦੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ।

ਬਰਾਮਦ ਸਮੱਗਰੀ:

ਡੀਜੀਪੀ ਪੰਜਾਬ ਗੋਰਵ ਯਾਦਵ ਨੇ ਆਪਣੇ ਐਕਸ ਤੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਜ਼ਿਸ਼ ਪਾਕਿਸਤਾਨ ਦੀ ISI ਅਤੇ ਸੰਬੰਧਿਤ ਅੱਤਵਾਦੀ ਸੰਗਠਨਾਂ ਵੱਲੋਂ ਪੰਜਾਬ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਕੋਸ਼ਿਸ਼ ਸੀ। ਇਸ ਮਾਮਲੇ ਵਿੱਚ SSOC ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਵਿਖੇ ਸੰਬੰਧਿਤ ਕਾਨੂੰਨੀ ਧਾਰਾਵਾਂ ਅਧੀਨ ਐਫਆਈਆਰ ਦਰਜ ਕੀਤੀ ਗਈ ਹੈ।

Exit mobile version